ਭਿੱਖੀਵਿੰਡ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਆਪਣੇ ਆਪ ਨੂੰ ਆਈਪੀਐਸ ਦੱਸ ਰਹੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ।ਏਐੱਸਆਈ ਪ੍ਰਤਾਪ ਸਿੰਘ ਮੁਤਾਬਿਕ ਉਨ੍ਹਾਂ ਨੇ ਜਿਸ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਉਹ ਆਪਣੇ ਖੁਦ ਨੂੰ ਆਈਪੀਐਸ ਦੱਸ ਰਹੀ ਸੀ ਪਰ ਉਹ ਇਸ ਅਹੁਦੇ ਨਾਲ ਸਬੰਧਿਤ ਕੋਈ ਪਛਾਣ ਪੱਤਰ ਜਾਂ ਆਈਡੀ ਕਾਰਡ ਪੇਸ਼ ਨਹੀਂ ਕਰ ਸਕੀ।
ਇਸ ਸਬੰਧੀ ਮੀਡੀਆ ਨੂੰ ਹੋਰ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਏਐਸਆਈ ਪ੍ਰਤਾਪ ਸਿੰਘ ਨੇ ਦੱਸਿਆ ਕਿ, ‘ਉਨ੍ਹਾਂ ਵੱਲੋਂ ਇੱਕ ਫਰਜੀ ਮਹਿਲਾ ਪੁਲਿਸ ਮੁਲਾਜ਼ਮ ਨੂੰ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਦੇ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਪੁਲਿਸ ਦੀ ਵਰਦੀ ਪਾ ਕੇ ਕਾਨੂੰਨ ਦੀ ਉਲੰਘਣਾ ਕਰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਫ਼ਰਜ਼ੀ ਲੇਡੀ ਪੁਲਿਸ ਅਫ਼ਸਰ ਦੀ ਪਹਿਚਾਣ ਸਿਮਰਨਜੀਤ ਕੌਰ ਵਜੋਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੇਰੀ ਜਾਂਚ ਜਾਰੀ ਹੈ।’