ਐੱਸ. ਏ. ਐੱਸ. ਨਗਰ12 ਫਰਵਰੀ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਦੇ ਇੰਨਟਰਨੈਸ਼ਨ ਢਾਡੀ ਜੱਥੇ ਨੇ ਭਗਤ ਰਵਿਦਾਸ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਸ਼੍ਰੋਮਣ ਪ੍ਰਚਾਰਕ ਭਾਈ ਗੁਰਬਚਨ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਆਪਣੇ ਪ੍ਰਵਚਨਾਂ ਰਾਹੀ ਭਗਤ ਰਵਿਦਾਸ ਜੀ ਦੁਆਰਾ ਉਚਾਰਣ ਕੀਤੀ ਗਈ ਧੁਰ ਕੀ ਬਾਣੀ ਦੇ 16 ਰਾਗਾਂ ਵਿੱਚ 40 ਸ਼ਬਦ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹੋਣ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਵਾਵਲਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਦਲੀਪ ਸਿੰਘ ਜੀ ਗੁ ਦੁੱਖ ਨਿਵਾਰਨ ਸਾਹਿਬ ਜੀ ਲੁਧਿਆਣਾ, ਭਾਈ ਗੁਰਲਾਲ ਸਿੰਘ ਜੀ, ਹਰਜੱਸੇ ਕੀਰਤਨੀ ਜੱਥਾ, ਭਾਈ ਹਰਪ੍ਰੀਤ ਸਿੰਘ ਜੀ, ਭਾਈ ਸ਼ਮਸ਼ੇਰ ਸਿੰਘ ਜੀ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਮਿੱਤਰ ਪਿਆਰੇ ਨੂੰ ਕੀਤਰਨੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਜੀ ਵਾਲੇ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਦਿਤੀ ਗਈ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ