ਚਾਰ ਮਹੀਨਿਆਂ ਬਾਅਦ ਅੱਜ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ

ਚੰਡੀਗੜ੍ਹ


ਚੰਡੀਗੜ੍ਹ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਸਵੇਰੇ 12 ਵਜੇ ਤੋਂ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੂਬੇ ਦੀਆਂ ਵੱਡੀਆਂ ਨੀਤੀਆਂ ਅਤੇ ਫੈਸਲਿਆਂ ‘ਤੇ ਵਿਚਾਰ ਹੋਵੇਗਾ। ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਜਿਥੇ 65 ਏਜੰਡੇ ਚਰਚਾ ਹੇਠ ਰਹਿਣਗੇ।
ਇਕ ਅਹਿਮ ਪ੍ਰਸਤਾਵ ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਦੇ ਤਬਾਦਲੇ ’ਤੇ ਸਟੈਂਪ ਡਿਊਟੀ 2.5% ਤੱਕ ਲਗਾਉਣ ਦਾ ਹੈ, ਜਿਸ ’ਤੇ ਮਨਜ਼ੂਰੀ ਦੀ ਸੰਭਾਵਨਾ ਹੈ। ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਇਹ ਪ੍ਰਸਤਾਵ ਤਿਆਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਮੀਟਿੰਗ ਵਿੱਚ ਜੇਲ੍ਹ, ਸਿਹਤ ਅਤੇ ਰਿਹਾਇਸ਼ ਵਿਭਾਗਾਂ ਦੇ ਪ੍ਰੋਜੈਕਟਾਂ ਤੇ ਨਗਰ ਨਿਗਮਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਪੇਸ਼ ਕੀਤਾ ਜਾਵੇਗਾ।
ਇਕ ਹੋਰ ਅਹਿਮ ਚਰਚਾ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਦੇ ਮਾਮਲੇ ’ਤੇ ਹੋਵੇਗੀ।ਦੱਸਣਯੋਗ ਹੈ ਕਿ ਇਸ ਮਹੀਨੇ ਦੋ ਵਾਰ ਮੀਟਿੰਗ ਦੀ ਤਰੀਕ ਤਬਦੀਲ ਹੋਈ ਸੀ। ਅਖੀਰਕਾਰ, ਅੱਜ ਦੀ ਮੀਟਿੰਗ ਤੋਂ ਕਈ ਵੱਡੇ ਫੈਸਲੇ ਲੈਣ ਦੀ ਸੰਭਾਵਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।