ਚੰਡੀਗੜ੍ਹ, 14 ਫਰਵਰੀ,ਬੋਲੇ ਪੰਜਾਬ ਬਿਊਰੋ :
ਐਮਐਸਪੀ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਇੱਕ ਸਾਲ ਤੋਂ ਸ਼ੰਭੂ ਅਤੇ ਖਨੌਰੀ ਸੀਮਾ ਤੇ ਧਰਨਾ ਦੇ ਰਹੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਅਹਿਮ ਚਰਚਾ ਹੋਵੇਗੀ।
ਚੰਡੀਗੜ੍ਹ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਕਿਸਾਨ ਸੰਗਠਨਾਂ ਦੇ 28 ਮੈਂਬਰ ਸ਼ਾਮਲ ਹੋਣਗੇ। ਉਨ੍ਹਾਂ ਦੇ ਨਾਲ ਖਨੌਰੀ ਵਿੱਚ ਪਿਛਲੇ 80 ਦਿਨ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਮੌਜੂਦ ਰਹਿਣਗੇ। ਹਾਲਾਂਕਿ ਹਰਿਆਣਾ ਦੀ ਭਾਰਤੀ ਕਿਸਾਨ ਯੂਨੀਅਨ (ਟਿਕੈਤ ਗੁੱਟ) ਅਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਇਸ ਚਰਚਾ ਤੋਂ ਦੂਰ ਰਹਿਣਗੇ। ਦੋਵੇਂ ਸੰਗਠਨਾਂ ਦੇ ਪ੍ਰਧਾਨਾਂ ਦਾ ਕਹਿਣਾ ਹੈ ਕਿ ਉਹ ਖਨੌਰੀ ਸੀਮਾ ‘ਤੇ ਧਰਨਾ ਦੇ ਰਹੇ ਕਿਸਾਨਾਂ ਦੀਆਂ ਮੰਗਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੇ ਹਨ, ਪਰ ਉਹ ਪ੍ਰਦਰਸ਼ਨ ਦਾ ਹਿੱਸਾ ਨਹੀਂ ਹਨ।
ਦੂਜੇ ਪਾਸੇ, ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਹਾਲੇ ਇਹ ਸਾਫ ਨਹੀਂ ਹੈ ਕਿ ਮੀਟਿੰਗ ਵਿੱਚ ਕੇਂਦਰ ਵਲੋਂ ਕੌਣ ਸ਼ਾਮਲ ਹੋਵੇਗਾ। ਹਾਲਾਂਕਿ 18 ਜਨਵਰੀ ਨੂੰ ਕੇਂਦਰ ਦੇ ਅਧਿਕਾਰੀਆਂ ਨਾਲ ਖਨੌਰੀ ਵਿੱਚ ਹੋਈ ਮੀਟਿੰਗ ਵਿੱਚ ਮੰਤਰੀ ਲੈਵਲ ਦੇ ਆਗੂ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਸੀ।
