ਚੰਡੀਗੜ੍ਹ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਚੋਣ ਕਮਿਸ਼ਨ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਚੋਣਾਂ 31 ਮਈ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।
ਪੰਜਾਬ ਵਿੱਚ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪਰਿਸ਼ਦਾਂ ਹਨ। ਬੋਰਡ ਦੀਆਂ ਪ੍ਰੀਖਿਆਵਾਂ ਅਤੇ ਹਾੜੀ ਸੀਜ਼ਨ ਦੀ ਕਣਕ ਦੀ ਖਰੀਦ ਨੂੰ ਧਿਆਨ ਵਿੱਚ ਰੱਖਦਿਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।
