ਅੰਮ੍ਰਿਤਸਰ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਦੀਆਂ ਹਦਾਇਤਾਂ ਤੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 150 ਕਰੋੜ ਰੁਪਏ ਮੁੱਲ ਦੀ 30 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਥਾਣਾ ਘਰਿੰਡਾ ਵਿੱਚ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਹ ਸਾਲ 2025 ਦੀ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਬਰਾਮਦਗੀ ਮੰਨੀ ਜਾ ਰਹੀ ਹੈ।
ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਜਲਦੀ ਹੀ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਵਧੇਰੇ ਜਾਣਕਾਰੀ ਸਾਂਝੀ ਕਰਨਗੇ।
