ਅੰਮ੍ਰਿਤਸਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਅਮਰੀਕਾ ਦੁਆਰਾ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ 15 ਫਰਵਰੀ ਨੂੰ ਇੱਕ ਹੋਰ ਜਹਾਜ਼ ਅੰਮ੍ਰਿਤਸਰ ਵਿਖੇ ਉਤਰ ਸਕਦਾ ਹੈ, ਜਿਸ ਵਿੱਚ 200 ਭਾਰਤੀਆਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ।
ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਲੋਕਾਂ ਨੂੰ ਲੈ ਸਕੇ ਇੱਕ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਾਰਿਆ ਗਿਆ ਸੀ, ਡਿਪੋਰਟ ਕੀਤੇ ਗਏ ਲੋਕਾਂ ਵਿੱਚੋਂ 31 ਪੰਜਾਬ ਨਾਲ ਸਬੰਧਿਤ ਸਨ।
ਮਾਹਿਰਾਂ ਮੁਤਾਬਕ ਅਮਰੀਕੀ ਇਮੀਗ੍ਰੇਸ਼ਨ ਨੀਤੀਆਂ ਹੋਰ ਸਖ਼ਤ ਹੋ ਰਹੀਆਂ ਹਨ। ਇਹ ਡਿਪੋਰਟੇਸ਼ਨ ਮੁਹਿੰਮ ਅਮਰੀਕਾ ਵੱਲੋਂ ਗੈਰ-ਕਾਨੂੰਨੀ ਮਾਈਗ੍ਰੇਸ਼ਨ ਨੂੰ ਰੋਕਣ ਦੀ ਕੋਸ਼ਿਸ਼ ਦਾ ਹਿੱਸਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬੀ ਪਰਿਵਾਰਾਂ ਵਿੱਚ ਚਿੰਤਾ ਵਧਦੀ ਜਾ ਰਹੀ ਹੈ।
