ਸਿਹਤ ਵਿਭਾਗ ਤੇ ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਹਰੀ ਝੰਡੀ
ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦਿਆ
ਚੰਡੀਗੜ੍ਹ, 13 ਫਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਮਗਰੋਂ ਵੱਡੇ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ 24-25 ਫਰਵਰੀ ਨੂੰ ਹੋਵੇਗਾ। ਇਸ ਇਜਲਾਸ ਦੌਰਾਨ ਮਹੱਤਵਪੂਰਨ ਬਿੱਲਾਂ ਨੂੰ ਪਾਸ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਸਿਹਤ ਵਿਭਾਗ ਵਿਚ ਖਾਲੀ ਪਈਆਂ 822 ਪੋਸਟਾਂ ’ਤੇ ਤੁਰੰਤ ਭਰਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਸਿਹਤ ਸੇਵਾਵਾਂ ਨੂੰ ਹੋਰ ਮਜਬੂਤ ਬਣਾਇਆ ਜਾਵੇਗਾ।
ਇਸ ਤੋਂ ਇਲਾਵਾ, ਕੈਬਨਿਟ ਨੇ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੁੱਲ 3 ਹਜ਼ਾਰ ਨਵੀਆਂ ਭਰਤੀਆਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ।
ਵਿੱਤ ਮੰਤਰੀ ਨੇ ਅਖੀਰ ਵਿਚ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ ਅਤੇ ਇਹ ਭਰਤੀਆਂ ਇਸ ਦਿਸ਼ਾ ਵਿਚ ਇੱਕ ਅਹਿਮ ਕਦਮ ਹਨ।