ਭਾਰਤ ਨੇ 16 ਬੰਗਲਾਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕੀਤਾ

ਨੈਸ਼ਨਲ ਪੰਜਾਬ


ਨਵੀਂ ਦਿੱਲੀ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ:
ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਦਿਆਂ, ਭਾਰਤ ਨੇ ਬੰਗਲਾਦੇਸ਼ ਦੇ 16 ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ। ਇਹ ਵਿਅਕਤੀ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਭਾਰਤ ਵਿਚ ਰਹਿ ਰਹੇ ਸਨ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।
ਹਰਸ਼ ਸੰਘਵੀ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ, 50 ਤੋਂ ਵੱਧ ਬੰਗਲਾਦੇਸ਼ ਦੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ 15 ਨੂੰ ਤੁਰੰਤ ਡਿਪੋਰਟ ਕੀਤਾ ਗਿਆ ਹੈ, ਜਦਕਿ ਬਾਕੀਆਂ ਨੂੰ ਵਾਪਸ ਭੇਜਣ ਲਈ ਕਾਨੂੰਨੀ ਕਾਰਵਾਈ ਜਾਰੀ ਹੈ।
ਇਸ ਦੇ ਨਾਲ, ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਹੋਇਆ ਹੈ ਜੋ ਫਰਜ਼ੀ ਦਸਤਾਵੇਜ਼ ਬਣਾ ਕੇ ਬੰਗਲਾਦੇਸ਼ੀ ਨਾਗਰਿਕਾਂ ਨੂੰ ਭਾਰਤ ਵਿੱਚ ਰਹਿਣ ਵਿੱਚ ਸਹਾਇਤਾ ਕਰ ਰਿਹਾ ਸੀ। ਹਰਸ਼ ਸੰਘਵੀ ਨੇ ਕਿਹਾ ਕਿ ਭਾਰਤ ਦੇ ਸ਼ਹਿਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਅਗਾਂਹ ਵੀ ਜਾਰੀ ਰਹਿਣਗੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।