ਚੰਡੀਗੜ੍ਹ, 15 ਫ਼ਰਵਰੀ, ਬੋਲੇ ਪੰਜਾਬ ਬਿਊਰੋ :
ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਦਰਮਿਆਨ 5ਵੀਂ ਮੀਟਿੰਗ ਸ਼ੁੱਕਰਵਾਰ (14 ਫਰਵਰੀ) ਨੂੰ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ 28 ਕਿਸਾਨ ਆਗੂ ਸ਼ਾਮਲ ਹੋਏ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟਾਈ ਹੈ। ਕਰੀਬ ਸਾਢੇ 3 ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ।
ਮੀਟਿੰਗ ਤੋਂ ਬਾਅਦ ਡੱਲੇਵਾਲ ਨੇ ਕਿਹਾ ਕਿ ਮੀਟਿੰਗ ਸਕਾਰਾਤਮਕ ਰਹੀ। ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ 22 ਤਰੀਕ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ।ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸਾਡੀ ਕਿਸਾਨ ਨੇਤਾਵਾਂ ਨਾਲ ਚੰਗੇ ਮਾਹੌਲ ਵਿੱਚ ਮੀਟਿੰਗ ਹੋਈ। ਅਸੀਂ ਕਿਸਾਨ ਆਗੂਆਂ ਦੀਆਂ ਸਾਰੀਆਂ ਮੰਗਾਂ ਸੁਣੀਆਂ। ਅਸੀਂ ਉਨ੍ਹਾਂ ਨੂੰ ਬਜਟ ਵਿੱਚ ਕਿਸਾਨਾਂ ਲਈ ਲਏ ਗਏ ਫੈਸਲਿਆਂ ਬਾਰੇ ਦੱਸਿਆ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ 22 ਫਰਵਰੀ ਨੂੰ ਫਿਰ ਮੀਟਿੰਗ ਕੀਤੀ ਜਾਵੇਗੀ।
