ਚੰਡੀਗੜ੍ਹ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਕਾਂਗਰਸ ਪਾਰਟੀ ਵਿਚ ਵੱਡਾ ਫੇਰਬਦਲ ਕਰਦੇ ਹੋਏ ਕਈ ਰਾਜਾਂ ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿੱਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ।
ਜਿਸ ਮੁਤਾਬਕ ਕੌਮੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਦੇ ਹੁਕਮਾਂ ‘ਤੇ ਡਾ. ਸਈਅਦ ਨਸੀਰ ਹੁਸੈਨ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਵੀ ਜਨਰਲ ਸਕੱਤਰ ਬਣਾਇਆ ਗਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਹ ਜ਼ਿੰਮੇਵਾਰੀ ਪਹਿਲਾਂ ਦੇਵੇਂਦਰ ਯਾਦਵ ਕੋਲ ਸੀ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਸੰਬਰ 2023 ਵਿੱਚ ਇਹ ਜ਼ਿੰਮੇਵਾਰੀ ਸੌਂਪੀ ਸੀ।
