ਪੰਜਾਬ ਦੇ ਕੈਬਨਿਟ ਮੰਤਰੀ ਦਾ ਨਕਲੀ ਪੀਏ ਗ੍ਰਿਫਤਾਰ

ਪੰਜਾਬ

ਲੁਧਿਆਣਾ, 16 ਫਰਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਦੇ ਇਕ ਨਕਲੀ ਪੀਏ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਕਲੀ ਪੀਏ ਪ੍ਰਾਪਰਟੀ ਡੀਲਰਾਂ ਤੋਂ ਕੰਮ ਕਰਾਉਣ ਬਦਲੇ ਪੈਸਿਆਂ ਦੀ ਮੰਗ ਕਰ ਰਿਹਾ ਸੀ। ਜ਼ਿਲ੍ਹਾ ਲੁਧਿਆਣਾ ਦੇ ਜਮਾਲਪੁਰ ਥਾਣਾ ਪੁਲਿਸ ਵੱਲੋਂ ਇਕ ਵਿਅਕਤੀ ਜੋ ਆਪਣੇ ਆਪ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦਾ ਪੀਏ ਦੱਸ ਕੇ ਲੋਕਾਂ ਨਾਲ ਠੱਗੀ ਮਾਰਦਾ ਸੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਆਰੋਪੀ ਖਿਲਾਫ ਮਾਮਲਾ ਦਰਜ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ ਆਰੋਪੀ ਕੁਲਦੀਪ ਸਿੰਘ ਨੇ ਵਰਿੰਦਰ ਪ੍ਰਾਪਰਟੀ ਡੀਲਰ ਤੋਂ ਕੋਈ ਕੰਮ ਕਰਾਉਣ ਲਈ 3 ਲੱਖ ਰੁਪਏ ਲਏ ਸਨ। ਜਦੋਂ ਪੀੜਤ ਨੂੰ ਆਰੋਪੀ ਬਾਰੇ ਪਤਾ ਚਲਿਆ ਤਾਂ ਉਸਨੇ ਕੈਬਨਿਟ ਮੰਤਰੀ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਅੱਜ ਆਰੋਪੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

ਵਰਿੰਦਰ ਨੇ ਦੋਸ਼ ਲਗਾੲ ਸਨ ਕਿ ਪ੍ਰਾਪਰਟੀ ਵਿੱਚ ਕਿਸੇ ਨੇ ਉਸ ਨਾਲ ਧੋਖਾ ਕੀਤਾ ਸੀ। ਇਸ ਮਾਮਲੇ ਨੁੰ ਲੈ ਕੇ ਉਹ ਆਪਣੇ ਦੋਸ਼ ਬਿੱਟੂ ਭਾਟੀਆਂ ਰਾਹੀਂ ਉਸਦੇ ਸੰਪਰਕ ਵਿੱਚ ਆਇਆ। ਆਰੋਪੀ ਨੇ ਉਸ ਤੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ। ਜਿਸ ਵਿੱਚ ਉਸਨੇ 3 ਲੱਖ ਰੁਪਏ ਦਿੱਤੇ ਸਨ ਅਤੇ ਪ੍ਰੰਤੂ ਬਾਅਦ ਵਿੱਚ ਪਤਾ ਚਲਿਆ ਕਿ ਉਹ ਮੰਤਰੀ ਦਾ ਪੀਏ ਨਹੀਂ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।