ਪੀਐਮ ਸੁਰੱਖਿਆ ਕੁਤਾਹੀ ਮਾਮਲੇ ‘ਚ ਸਪੀਕਰ ਸੰਧਵਾਂ ਨੂੰ ਮਿਲੇ ਕਿਸਾਨ, ਕਿਹਾ ਝੂਠਾ ਕੇਸ ਕੀਤਾ ਦਰਜ

ਚੰਡੀਗੜ੍ਹ

ਚੰਡੀਗੜ੍ਹ 17 ਫਰਵਰੀ ,ਬੋਲੇ ਪੰਜਾਬ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਢਿੱਲ ਮੱਠ ਮਾਮਲੇ ‘ਚ ਕਿਸਾਨਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਜਿਸ ਤੋਂ ਬਾਅਦ ਮਾਮਲੇ ‘ਚ ਕਿਸਾਨਾਂ ‘ਤੇ ਧਾਰਾ 307 ਲਗਾਈ ਗਈ ਸੀ। ਸੁਰਜੀਤ ਸਿੰਘ ਫੂਲ ਚੇਅਰਮੈਨ ਭਾਰਤੀ ਕਿਸਾਨ ਯੂਨੀਅਨ( ਕ੍ਰਾਂਤੀਕਾਰੀ) ਪੰਜਾਬ ਦੀ ਅਗਵਾਈ ਵਿੱਚ ਕਿਸਾਨਾਂ ਦਾ ਜੱਥਾ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਨੂੰ ਮਿਲਿਆ। ਇਸ ਮੁਲਾਕਾਤ ਦੌਰਾਨ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਦੀ ਪੰਜਾਬ ਚੋਣ ਰੈਲੀ ਲਈ ਫਿਰੋਜ਼ਪੁਰ ਆਮਦ ਸਮੇਂ ਜਥੇਬੰਦੀਆਂ ਦੇ ਆਗੂਆਂ/ ਵਰਕਰਾਂ ਖਿਲਾਫ਼ ਬਣੇ ਝੂਠੇ ਕੇਸਾਂ ਵਿੱਚ ਧਾਰਾ-307 ਅਤੇ ਹੋਰ ਧਰਾਵਾਂ ਸ਼ਾਮਲ ਕਰਨ ਸਬੰਧੀ ਦਰਜ ਝੂਠੇ ਕੇਸ ਸਬੰਧੀ ਜਥੇਬੰਦੀ ਵੱਲੋਂ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ।ਇਸ ਸਬੰਧ ਵਿੱਚ ਸਪੀਕਰ ਸਾਹਿਬ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਵਫਦ ਵਿੱਚ ਲਾਲ ਸਿੰਘ ਗੋਲੇਵਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ, ਮਾਸਟਰ ਸੂਰਜ ਭਾਨ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਅਤੇ ਜਗਤਾਰ ਸਿੰਘ ਭਾਂਗਰ ਜ਼ਿਲ੍ਹਾ ਸਕੱਤਰ ਫਿਰੋਜ਼ਪੁਰ ਆਦਿ ਆਗੂ ਸ਼ਾਮਿਲ ਹੋਏ।

ਕਿਸਾਨਾਂ ਨੇ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕੇ ਇਹ ਮੁੱਦਾ ਉਠਾਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਪੀਕਰ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਦੂਜੇ ਪਾਸੇ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 84ਵੇਂ ਦਿਨ ਵਿੱਚ ਦਾਖਲ ਹੋ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।