ਅੰਮ੍ਰਿਤਸਰ 17 ਫਰਵਰੀ ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਾਮੀ ਨੇ ਇਸ ਦਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਪਾਈ ਪੋਸਟ ਨੂੰ ਦੱਸਿਆ, ਜਿਸ ਵਿੱਚ ਉਨ੍ਹਾਂ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਲਿਖਿਆ ਸੀ।
ਇਸ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਵਿਦੇਸ਼ ਵਿੱਚ ਹਨ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਤੋਂ ਬਾਅਦ 13 ਫਰਵਰੀ ਨੂੰ ਪੋਸਟ ਸਾਂਝੀ ਕੀਤੀ ਸੀ ।ਭਾਵੇਂ ਕਿ ਸੱਤ ਮੈਂਬਰੀ ਕਮੇਟੀ ਨੂੰ ਕੱਖੋਂ ਪਰੋਖੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਧੜਾ ਧੜ ਮੈਂਬਰਸ਼ਿਪ ਵੱਖਰੇ ਤੌਰ ਤੇ ਕਰਵਾਈ ਜਾ ਰਹੀ ਹੈ ਪਰ ਸੱਤ ਮੈਂਬਰੀ ਕਮੇਟੀ ਵੱਲੋਂ ਕਾਰਜਕਾਰੀ ਪ੍ਰਧਾਨ ਨੂੰ ਸੱਦਣ ਦੇ ਬਾਵਜੂਦ ਵੀ ਉਹ ਮੀਟਿੰਗ ਵਿੱਚ ਹਾਜ਼ਰ ਨਹੀਂ ਹੁੰਦੇ