ਅੰਮ੍ਰਿਤਸਰ 17 ਫਰਵਰੀ ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਸ਼ੇਅਰ ਕਰਕੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ। ਸ੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ’ਤੇ ਮਿਹਰ ਭਰਿਆ ਹੱਥ ਰੱਖੋ।
