ਫ਼ਰੀਦਕੋਟ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਕੋਟਕਪੂਰਾ ਰੋਡ ’ਤੇ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ ਹੈ।ਨਿਊ ਦੀਪ ਕੰਪਨੀ ਦੀ ਇੱਕ ਪ੍ਰਾਈਵੇਟ ਬੱਸ, ਜੋ ਕੋਟਕਪੂਰਾ ਤੋਂ ਫ਼ਰੀਦਕੋਟ ਆ ਰਹੀ ਸੀ, ਸਾਹਮਣੇ ਆਉਂਦੇ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਬੱਸ ਰੇਲਿੰਗ ਤੋੜਦੀ ਹੋਈ ਸੇਮਨਾਲੇ ’ਚ ਜਾ ਡਿੱਗੀ।
ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਸੂਚਨਾ ਮਿਲਣ ‘ਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਬਚਾਅ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਬੱਸ ’ਚ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ।
