ਜਲੰਧਰ, 18 ਫ਼ਰਵਰੀ, ਬੋਲੇ ਪੰਜਾਬ ਬਿਊਰੋ :
ਸ਼ਹਿਰ ਵਿੱਚ ਭਿਆਨਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ-ਪਠਾਨਕੋਟ ਰੋਡ ’ਤੇ ਡੀ.ਏ.ਵੀ. ਯੂਨੀਵਰਸਿਟੀ ਦੇ ਕੋਲ ਹੋਏ ਭਿਆਨਕ ਸੜਕ ਹਾਦਸੇ ਵਿੱਚ 2 ਕਾਰ ਸਵਾਰ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਜਾਣਕਾਰੀ ਅਨੁਸਾਰ, ਕਾਰ ‘ਚ ਸਵਾਰ ਲੋਕ ਕਿਸੇ ਕੰਮ ਲਈ ਜਾ ਰਹੇ ਸਨ।ਇਸ ਦੌਰਾਨ ਡੀ.ਏ.ਵੀ. ਯੂਨੀਵਰਸਿਟੀ ਦੇ ਨੇੜੇ ਅਚਾਨਕ ਕਾਰ ਪਲਟ ਗਈ, ਜਿਸ ਕਾਰਨ 2 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ, ਘਟਨਾ ਸਥਾਨ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਹੁਤ ਮੁਸ਼ਕਿਲ ਨਾਲ ਬਾਹਰ ਕੱਢਿਆ।
ਉੱਧਰ, ਘਟਨਾ ਦੀ ਸੁਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
