ਦਿੱਲੀ ਵਾਂਗ ਪੰਜਾਬ ਦਾ ਸਿੱਖਿਆ ਕ੍ਰਾਂਤੀ ਵੀ ਫੇਲ, ਭਗਵੰਤ ਮਾਨ ਸਰਕਾਰ ਝੂਠ ਬੋਲ ਕੇ ਜਨਤਾ ਨੂੰ ਕਰ ਰਹੀ ਗੁੰਮਰਾਹ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ

ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ :

ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪੰਜਾਬ ਵਿੱਚ ਦਿੱਲੀ ਵਰਗੀ ਸਿੱਖਿਆ ਕ੍ਰਾਂਤੀ ਲਿਆਉਣ ਦੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਆੜੇ ਹਥੀ ਲੈਦਿਆਂ ਕਿਹਾ ਕਿ ਕੇਜਰੀਵਾਲ ਵਾਂਗ ਭਗਵੰਤ ਮਾਨ ਵੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਹਰ ਰੋਜ਼ ਵੱਡੇ-ਵੱਡੇ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਜਰੀਵਾਲ ਸਰਕਾਰ ਦੀ ਸਿੱਖਿਆ ਨੀਤੀ ਦਿੱਲੀ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਪੰਜਾਬ ਵਿੱਚ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਡੋਬਣ ਦਾ ਕੰਮ ਕਰ ਰਹੇ ਹਨ। ਭਗਵੰਤ ਮਾਨ ਸਰਕਾਰ ਝੂਠੇ ਦਾਅਵਿਆਂ ਵਾਲੇ ਵੱਡੇ-ਵੱਡੇ ਪੋਸਟਰ ਅਤੇ ਬੈਨਰ ਲਗਾ ਕੇ ਜਨਤਾ ਨੂੰ ਮੂਰਖ ਬਣਾ ਰਹੀ ਹੈ, ਜਦੋਂ ਕਿ ਅਸਲੀਅਤ ਇਸਦੇ ਬਿਲਕੁਲ ਉਲਟ ਹੈ।

ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਨਵੀਂ ਸਿੱਖਿਆ ਪ੍ਰਣਾਲੀ ਤਹਿਤ ਕਈ ਵੱਡੇ ਵਾਅਦੇ ਕੀਤੇ ਸਨ ਜਿਵੇਂ ਕਿ ਸਕੂਲਾਂ ਵਿੱਚ ਮੁਫ਼ਤ ਕਿਤਾਬਾਂ, ਮੁਫ਼ਤ ਸਕੂਲੀ ਵਰਦੀਆਂ, ਬੱਚਿਆਂ ਲਈ ਪੌਸ਼ਟਿਕ ਭੋਜਨ, ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨਾ ਆਦਿ, ਜੋ ਅੱਜ ਤੱਕ ਪੂਰੇ ਨਹੀਂ ਹੋਏ। ਇਸ ਦੇ ਉਲਟ, ਭਗਵੰਤ ਮਾਨ ਦੇ ਇਸ਼ਾਰੇ 'ਤੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਗਏ। ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਸਰਕਾਰ ਦੇ ਝੂਠਾਂ ਦਾ ਪਰਦਾਫਾਸ਼ ਕਰਦੇ ਹੋਏ ਉਸਨੂੰ ਦਿੱਲੀ ਵਿੱਚ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਹੁਣ ਪੰਜਾਬ ਦੇ ਲੋਕ ਵੀ ਭਗਵੰਤ ਮਾਨ ਸਰਕਾਰ ਦੇ ਝੂਠਾਂ ਨੂੰ ਜਾਣ ਚੁੱਕੇ ਹਨ ਅਤੇ ਇਸਦਾ ਜਵਾਬ ਦੇਣ ਲਈ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।