ਧੂਰੀ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਦੂਜੇ ਵਿਆਹ ਤੋਂ ਬਾਅਦ ਵਧੇ ਘਰੇਲੂ ਕਲੇਸ਼ ਦੇ ਚਲਦੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਬੇਟੇ ਕਰਨਦੀਪ ਦੇ ਬਿਆਨਾਂ ‘ਤੇ ਪੁਲਿਸ ਨੇ ਮਤਰੇਈ ਮਾਂ, ਸਹੁਰਾ ਤੇ ਸੱਸ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕ ਪ੍ਰਵੀਨ ਕੁਮਾਰ ਨੇ 15 ਸਾਲ ਪਹਿਲਾਂ ਪਹਿਲੀ ਪਤਨੀ ਦੀ ਮੌਤ ਤੋਂ ਬਾਅਦ ਸੁਨੀਤਾ ਰਾਣੀ ਨਾਲ ਵਿਆਹ ਕੀਤਾ ਸੀ। ਪਰ ਵਿਆਹ ਦੇ ਕੁਝ ਸਮੇਂ ਬਾਅਦ ਹੀ ਘਰ ਵਿੱਚ ਕਲੇਸ਼ ਵਧਣ ਲੱਗਾ। 12 ਫਰਵਰੀ ਨੂੰ ਉਸ ਨੇ ਆਪਣੇ ਬੇਟੇ ਨੂੰ ਦੱਸਿਆ ਕਿ ਉਸ ਦੀ ਮਤਰੇਈ ਮਾਂ ਅਤੇ ਸਹੁਰੇ ਪਰਿਵਾਰ ਨੇ ਉਸ ਦੀ ਕੁੱਟਮਾਰ ਕੀਤੀ।
15 ਫਰਵਰੀ ਨੂੰ ਪ੍ਰਵੀਨ ਕੁਮਾਰ ਨੇ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਲਈ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਬਚਾਇਆ ਨਹੀਂ ਜਾ ਸਕਿਆ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।
