ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਜਗਸੀਰ ਸਿੰਘ ਐਮ ਐਲ ਏ ਭੁੱਚੋ ਮੰਡੀ ਨੂੰ ਦਿੱਤਾ ਮੰਗ ਪੱਤਰ

ਪੰਜਾਬ

ਭੁੱਚੋ ਮੰਡੀ (ਬਠਿੰਡਾ) 18 ਫਰਵਰੀ,ਬੋਲੇ ਪੰਜਾਬ ਬਿਊਰੋ :

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਫੈਸਲੇ ਅਨੁਸਾਰ ਅੱਜ ਸਾਂਝਾ ਫਰੰਟ ਬਠਿੰਡਾ ਵੱਲੋਂ ਜਗਸੀਰ ਸਿੰਘ ਐਮ ਐਲ ਏ ਭੁੱਚੋ ਮੰਡੀ ਦੇ ਘਰ ਉਹਨਾਂ ਦੀ ਧਰਮ ਪਤਨੀ ਨੂੰ ਸਾਂਝਾ ਫਰੰਟ ਦਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਸਬੰਧੀ ਦਿੱਤਾ ਗਿਆ।ਇਸ ਸਮੇਂ ਸਾਂਝਾ ਫਰੰਟ ਬਠਿੰਡਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੱਗਭੱਗ ਢਾਈ ਸਾਲ ਤੋਂ ਸਾਂਝੇ ਫਰੰਟ ਦੀਆਂ ਮੰਗਾਂ ਨੂੰ ਦਰ ਕਿਨਾਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ , ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ ,ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਜਾ ਰਹੀ ,ਨਵ ਨਿਯੁਕਤ ਮੁਲਾਜ਼ਮਾਂ ਤੇ ਕੇਂਦਰ ਪੈਟਰਨ ਲਾਗੂ ਕੀਤਾ ਜਾ ਰਿਹਾ ਹੈ , ਕੱਟੇ ਹੋਏ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ ,ਡੀ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਨਹੀਂ ਕੀਤਾ ਜਾ ਰਿਹਾ ਆਦਿ ਮੰਗ ਪੱਤਰ ਵਿੱਚ ਦਰਜ਼ ਮੰਗਾਂ ਦਾ ਹੱਲ ਨਾ ਹੋਣ ਕਾਰਨ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ।ਜਿਸ ਕਾਰਨ ਸਾਂਝਾ ਫਰੰਟ ਪੰਜਾਬ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 8 ਫ਼ਰਵਰੀ ਤੋਂ 20 ਫਰਵਰੀ ਤੱਕ ਸਾਰੇ ਪੰਜਾਬ ਦੇ ਐਮ ਐਲ ਏ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਬਜਟ ਸੈਸ਼ਨ ਦੌਰਾਨ ਮੁਹਾਲੀ ਵਿਖੇ ਵੱਡੇ ਇਕੱਠ ਕਰਕੇ ਮਾਰਚ ਵਿਧਾਨ ਸਭਾ ਵੱਲ ਕੀਤਾ ਜਾਵੇਗਾ।ਅੱਜ ਇਸ ਮੌਕੇ ਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ, ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦੇ ਜਿਲਾ ਪ੍ਰਧਾਨ ਬਲਰਾਜ ਸਿੰਘ ਮੌੜ ,ਜਿਲਾ ਆਗੂ ਸੁਖਚੈਨ ਸਿੰਘ ,ਪਰਮਚੰਦ ਬਠਿੰਡਾ , ਦਰਸ਼ਨ ਸ਼ਰਮਾ ਤੇ ਖੇਤਰੀ ਖੋਜ ਕੇਂਦਰ ਦੇ ਜਸਪਾਲ ਸਿੰਘ, ਹਰਜੀਤ ਸਿੰਘ,ਅਮਰਜੀਤ ਹਰਪ੍ਰੀਤ ਸਿੰਘ,ਹਰਮਨ ਸਿੰਘ ਅਮਨਦੀਪ ਸਿੰਘ ਪਰਮਜੀਤ ਪੰਮਾ ਭੂਚੋ ਮੰਡੀ ਆਗੂ ਸਾਮਲ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।