ਪਟਿਆਲ਼ਾ, 18 ਫ਼ਰਵਰੀ,ਬੋਲੇ ਪੰਜਾਬੀ ਬਿਊਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਮੁੜ ਪਟਿਆਲਾ ਵਿਖੇ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਮੀਟਿੰਗ ਤੋਂ ਪਹਿਲਾਂ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦੇ ਦਿੱਤਾ ਹੈ। ਇਹ ਦੋ ਮੈਂਬਰ ਅੱਜ ਦੀ ਮੀਟਿੰਗ ਵਿੱਚ ਨਹੀਂ ਪੁੱਜੇ ਅਤੇ ਬਾਕੀ ਪੰਜ ਮੈਂਬਰਾਂ ਨੇ ਮੀਟਿੰਗ ‘ਚ ਹਿੱਸਾ ਲਿਆ।
ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ, ਸਤਵੰਤ ਕੌਰ ਨੇ ਦੱਸਿਆ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪਰ ਅਕਾਲੀ ਦਲ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਹੁਣ ਸਮੂਹ ਮੈਂਬਰਾਂ ਨੇ ਫੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਾਣਕਾਰੀ ਦੇਣਗੇ।
