ਨਵੀਂ ਦਿੱਲੀ: 19 ਫਰਵਰੀ, ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ ਦੇ ਆਗੂ ਅੱਜ ਪ੍ਰਯਾਗਰਾਜ ਪਹੁੰਚੇ ਅਤੇ ਸੰਗਮ ਵਿੱਚ ਡੁਬਕੀ ਲਾਈ। ਆਗੂਆਂ ਵਿੱਚ ਪੰਜਾਬ ਪ੍ਰਧਾਨ ਅਮਨ ਅਰੋੜਾ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪਰਿਵਾਰਾਂ ਸਮੇਤ ਸੰਗਮ ਵਿੱਚ ਡੁਬਕੀ ਲਗਾਈ। ਇਸ ਦੀ ਜਾਣਕਾਰੀ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸ਼ੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ ਨਾਲ ਪਰਿਵਾਰਾਂ ਸਮੇਤ ਪੂਜਾ ਅਤੇ ਇਸ਼ਨਾਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਮਾਂ ਗੰਗਾ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਆਨੰਦ ਪ੍ਰਾਪਤ ਹੋਇਆ ਤੇ ਸਮੁੱਚੇ ਦਸੇਸ਼ ਤੇ ਪੰਜਾਬ ਵਾਸੀਆਂ ਦੀ ਖੁਸ਼ਹਾਲੀ ਦੀ ਮੰਗ ਕੀਤੀ।