ਅੰਮ੍ਰਿਤਸਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਵਿਚ ਸੀ.ਆਈ. ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਮਾਹਲ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਪਾਸੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿਚ ਸੀ। ਐਨਡੀਪੀਐਸ ਐਕਟ ਤਹਿਤ ਇਕ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਤਸਕਰ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
