ਪੰਜਾਬ ਪੁਲਿਸ ਦੇ 52 ਭ੍ਰਿਸ਼ਟਾਚਾਰੀ ਅਧਿਕਾਰੀ ਬਰਖ਼ਾਸਤ

ਚੰਡੀਗੜ੍ਹ

ਚੰਡੀਗੜ੍ਹ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀ ਹੁਣ ਤੱਕ ਬਰਖ਼ਾਸਤ ਕੀਤੇ ਜਾ ਚੁੱਕੇ ਹਨ। ਇਸ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀ ਸ਼ਾਮਲ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਦਾਅਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੁਲੀਸ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਏਗੀ। ਪੁਲਿਸ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਦਿੱਲੀ ਪੁਲਿਸ ਦੀ ਤਰਜ਼ ‘ਤੇ, ਈ-ਐਫਆਈਆਰ ਫਾਈਲ ਕਰਨ ਦੀ ਪ੍ਰਕਿਰਿਆ ਇਕ ਮਹੀਨੇ ਵਿਚ ਸ਼ੁਰੂ ਹੋ ਜਾਵੇਗੀ।
ਜਿਕਰਯੋਗ ਹੈ ਕਿ ਮੁਕਤਸਰ ਦੇ ਡੀਸੀ ਨੂੰ ਦੋ ਦਿਨ ਪਹਿਲਾਂ ਮੁਅੱਤਲ ਕੀਤਾ ਗਿਆ ਸੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।