ਨਵੀਂ ਦਿੱਲੀ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਨਵਨਿਯੁਕਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅੱਜ ਬੁੱਧਵਾਰ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੂੰ ਬੀਤੇ ਦਿਨੀ ਨਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਗਿਆਨੇਸ਼ ਕੁਮਾਰ ਚੋਣ ਆਯੋਗ ਦੇ ਮੈਂਬਰਾਂ ਦੀ ਨਿਯੁਕਤੀ ਸੰਬੰਧੀ ਨਵੇਂ ਕਾਨੂੰਨ ਅਧੀਨ ਨਿਯੁਕਤ ਹੋਣ ਵਾਲੇ ਪਹਿਲੇ ਮੁੱਖ ਚੋਣ ਕਮਿਸ਼ਨਰ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ। ਇਸ ਤੋਂ ਕੁਝ ਦਿਨ ਬਾਅਦ ਚੋਣ ਆਯੋਗ ਅਗਲੇ ਲੋਕ ਸਭਾ ਚੋਣਾਂ ਦੇ ਕਾਰਜਕ੍ਰਮ ਦੀ ਘੋਸ਼ਣਾ ਕਰ ਸਕਦਾ ਹੈ। ਕਾਨੂੰਨ ਅਨੁਸਾਰ, ਮੁੱਖ ਚੋਣ ਕਮਿਸ਼ਨਰ 65 ਵਰ੍ਹਿਆਂ ਦੀ ਉਮਰ ਵਿੱਚ ਸੇਵਾ-ਮੁਕਤ ਹੋ ਜਾਂਦੇ ਹਨ ਜਾਂ ਫਿਰ ਛੇ ਸਾਲ ਲਈ ਆਯੋਗ ਵਿੱਚ ਰਹਿ ਸਕਦੇ ਹਨ।
