ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮੌਤ

ਪੰਜਾਬ

ਜਲੰਧਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਜਲੰਧਰ ਵਿਚ ਸੋਮਵਾਰ ਨੂੰ ਹੋਏ ਭਿਆਨਕ ਸੜਕ ਹਾਦਸੇ ਵਿਚ ਜ਼ਖਮੀ ਹੋਈ ਵਿਦਿਆਰਥਣ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਡੀ.ਏ.ਵੀ. ਯੂਨੀਵਰਸਿਟੀ ਦੀ ਸੀ, ਜੋ ਕਿ ਪਿਛਲੇ ਦਿਨ ਹਾਦਸੇ ਦਾ ਸ਼ਿਕਾਰ ਹੋਈ ਸੀ। ਇਸ ਹਾਦਸੇ ਵਿਚ 8 ਲੋਕ ਗੰਭੀਰ ਤੌਰ ’ਤੇ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਵਿਚੋਂ ਡੀ.ਏ.ਵੀ. ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ।
ਮ੍ਰਿਤਕਾਂ ਦੀ ਪਛਾਣ ਜੰਡਿਆਲਾ ਨਿਵਾਸੀ ਲਵਪ੍ਰੀਤ ਅਤੇ ਪਿੰਡ ਸੁੰਨੜ ਨਿਵਾਸੀ ਗੁਰਮੀਕ ਸਿੰਘ ਵਜੋਂ ਹੋਈ ਹੈ। ਤਿੰਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਮ੍ਰਿਤਕ ਵਿਦਿਆਰਥਣ ਦੇ ਪਿਤਾ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਹਦੀ ਧੀ ਡੀ.ਏ.ਵੀ. ਯੂਨੀਵਰਸਿਟੀ ਵਿਚ ਪੜ੍ਹਦੀ ਸੀ। ਉਹ ਸੋਮਵਾਰ ਨੂੰ ਯੂਨੀਵਰਸਿਟੀ ਤੋਂ ਨਿਕਲ ਕੇ ਸੜਕ ਪਾਰ ਕਰ ਰਹੀ ਸੀ ਕਿ ਅਚਾਨਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਸੋਮਵਾਰ ਨੂੰ ਉਕਤ ਯੂਨੀਵਰਸਿਟੀ ਦੇ ਕੋਲ ਤਿੰਨ ਗੱਡੀਆਂ ਆਪਸ ਵਿਚ ਟਕਰਾ ਕੇ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਸਨ। ਇਸ ਘਟਨਾ ਵਿਚ 8 ਲੋਕ ਜ਼ਖ਼ਮੀ ਹੋਏ ਸਨ, ਜਦਕਿ ਇਕ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਉਥੇ ਹੀ, ਜ਼ਖ਼ਮੀਆਂ ਵਿਚ ਸ਼ਾਮਲ ਉਕਤ ਲੜਕੀ ਅਤੇ ਇਕ ਹੋਰ ਲੜਕੇ ਦੀ ਵੀ ਮੌਤ ਹੋ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।