2 ਮਾਰਚ 2025 ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਸੂਬਾ ਸਰਕਾਰ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਕੀਤੇ: ਰਾਜ ਕਮਲ ਚੌਧਰੀ

ਚੰਡੀਗੜ੍ਹ

ਚੰਡੀਗੜ੍ਹ 19 ਫਰਵਰੀ ,ਬੋਲੇ ਪੰਜਾਬ ਬਿਊਰੋ :

ਰਾਜ ਚੋਣ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਤਰਨਤਾਰਨ (ਜ਼ਿਲ੍ਹਾ ਤਰਨਤਾਰਨ) ਦੀ ਚੋਣ ਲਈ ਕੁੱਲ 61 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਲਈ ਦੋ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ ਅਤੇ ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਲਈ ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ ਹੈ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20.02.2025 ਹੈ।

ਰਾਜ ਚੋਣ ਕਮਿਸ਼ਨਰ, ਪੰਜਾਬ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਨਗਰ ਨਿਗਮ ਚੋਣਾਂ ਵਿੱਚ ਰਾਜ ਸਰਕਾਰ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ। ਬਲਦੀਪ ਕੌਰ ਆਈ.ਏ.ਐਸ. ਨੂੰ ਨਗਰ ਕੌਂਸਲ, ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ) ਦੀ ਚੋਣ ਲਈ ਜਨਰਲ ਆਬਜ਼ਰਵਰ ਵਜੋਂ, ਸੇਨੂ ਦੁੱਗਲ ਆਈ.ਏ.ਐਸ. ਨੂੰ ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਦੀ ਚੋਣ ਲਈ ਜਨਰਲ ਆਬਜ਼ਰਵਰ ਵਜੋਂ ਅਤੇ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੂੰ ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀ ਚੋਣ ਲਈ ਜਨਰਲ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ।

ਇਹ ਜਨਰਲ ਆਬਜ਼ਰਵਰ ਨਾਮਜ਼ਦਗੀਆਂ ਦੀ ਆਖਰੀ ਮਿਤੀ ‘ਤੇ ਆਪਣੇ ਨਿਰਧਾਰਤ ਜ਼ਿਲ੍ਹਿਆਂ ਵਿੱਚ ਪਹੁੰਚਣਗੇ ਅਤੇ ਆਗਾਮੀ ਨਗਰ ਨਿਗਮ ਚੋਣਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਸਮੀਖਿਆ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।