ਨਵੀਂ ਦਿੱਲੀ 20 ਫਰਵਰੀ ,ਬੋਲੇ ਪੰਜਾਬ ਬਿਊਰੋ :
ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕੈਬਨਿਟ ਮੰਤਰੀ ਦੀ ਸਹੁੰ ਪੰਜਾਬੀ ਵਿੱਚ ਚੁੱਕ ਕੇ ਮਾਂ ਬੋਲੀ ਪੰਜਾਬੀ ਦਾ ਮਾਣ ਵਧਾਇਆ। ਇਸ ਮੌਕੇ ਉਹਨਾਂ ਨੇ ਮੰਚ ਤੇ ਫਤਿਹ ਵੀ ਬੁਲਾਈ। ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਦੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਮਨਜਿੰਦਰ ਸਿਰਸਾ ਨੇ 18 ਹਜ਼ਾਰ 190 ਵੋਟਾਂ ਤੋਂ ਜਿੱਤ ਪ੍ਰਾਪਤ ਕੀਤੀ ਹੈ।