ਚੰਡੀਗੜ੍ਹ, 20 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਦੂਜੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਪੁੱਜੇ, ਪਰ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ। ਬਿੱਟੂ ਨੇ ਦਾਅਵਾ ਕੀਤਾ ਕਿ ਉਹ ਪਿਛਲੇ 10 ਦਿਨਾਂ ਤੋਂ ਮੁੱਖ ਮੰਤਰੀ ਤੋਂ ਮਿਲਣ ਲਈ ਸਮਾਂ ਮੰਗ ਰਹੇ ਹਨ, ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ। ਬਿੱਟੂ ਨੇ ਕਿਹਾ, “ਮੈਂ ਹਾਲੇ ਹਾਰ ਨਹੀਂ ਮੰਨਦਾ, ਕੱਲ੍ਹ ਫਿਰ ਆਵਾਂਗਾ!”
ਇਸ ਤਾਜ਼ਾ ਘਟਨਾ ਨੇ ਪੰਜਾਬ ਦੀ ਰਾਜਨੀਤੀ ਵਿੱਚ ਚਰਚਾ ਛੇੜ ਦਿੱਤੀ ਹੈ। ਇਹ ਵੇਖਣਾ ਦਿਲਚਸਪ ਹੋਵੇਗਾ ਕਿ ਕੀ ਮੁੱਖ ਮੰਤਰੀ ਮਾਨ ਰਵਨੀਤ ਬਿੱਟੂ ਨੂੰ ਮਿਲਣਗੇ ਜਾਂ ਇਹ ਮਸਲਾ ਹੋਰ ਗੁੰਝਲਦਾਰ ਹੋਵੇਗਾ।
