ਨਵੀਂ ਦਿੱਲੀ, 20 ਫਰਵਰੀ,ਬੋਲੇ ਪੰਜਾਬ ਬਿਊਰੋ :
ਬੁੱਧਵਾਰ ਸ਼ਾਮ ਨੂੰ ਦਿੱਲੀ ‘ਚ ਭਾਜਪਾ ਦੇ ਨਵੇਂ ਚੁਣੇ ਵਿਧਾਇਕਾਂ ਦੀ ਬੈਠਕ ਹੋਈ, ਜਿਸ ‘ਚ ਰੇਖਾ ਗੁਪਤਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।ਇਸ ਤੋਂ ਬਾਅਦ ਰੇਖਾ ਗੁਪਤਾ ਨੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਅੱਜ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ਵਿੱਚ ਹੋਵੇਗਾ।
ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਦਿੱਲੀ ‘ਚ ਬਣਿਆ ਸਸਪੈਂਸ ਖਤਮ ਹੋ ਗਿਆ ਹੈ। ਰੇਖਾ ਗੁਪਤਾ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਅੱਜ ਰੇਖਾ ਗੁਪਤਾ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਅੱਜ ਦੁਪਹਿਰ 12.35 ਵਜੇ ਨਵੀਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਨੂੰ ਸਹੁੰ ਚੁਕਾਉਣਗੇ।
