ਸਕੂਲ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਹੈੱਡ ਮਾਸਟਰ ਰਾਜੀਵ ਕੁਮਾਰ ਅਤੇ ਅਧਿਆਪਕ ਤਨਦੇਹੀ ਨਾਲ ਕੰਮ ਕਰ ਰਹੇ ਹਨ: ਸੰਜੀਵ ਸ਼ਰਮਾ ਡੀਈਓ ਪਟਿਆਲਾ
ਰਾਜਪੁਰਾ, 21 ਫਰਵਰੀ ,ਬੋਲੇ ਪੰਜਾਬ ਬਿਊਰੋ :
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਸਕੂਲਾਂ ਵਿੱਚ ਸਾਲਾਨਾ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਵਿੱਚ ਸਾਲਾਨਾ ਸਮਾਗਮ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰੰਪਰਾਗਤ ਢੰਗ ਨਾਲ ਜੋਤੀ ਜਗਾ ਕੇ ਕੀਤੀ ਗਈ।

ਇਸ ਸਮਾਗਮ ਦੇ ਮੁੱਖ ਮਹਿਮਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਵਿਸ਼ੇਸ਼ ਮਹਿਮਾਨ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਰਹੇ। ਸਮਾਗਮ ਦੀ ਪ੍ਰਧਾਨਗੀ ਸਕੂਲ ਮੁਖੀ ਹੈਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ ਨੇ ਕੀਤੀ। ਰਾਜੀਵ ਕੁਮਾਰ ਹੈੱਡ ਮਾਸਟਰ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਨੇ ਕਿਹਾ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਵਿਭਿੰਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।

ਇਸ ਦੌਰਾਨ ਸੈਸ਼ਨ 2024-25 ਵਿੱਚ ਅਕਾਦਮਿਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਨੇ ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਦੀ ਤਾਰੀਫ਼ ਕਰਦੇ ਹੋਏ ਸਕੂਲ ਮੁਖੀ ਰਾਜੀਵ ਕੁਮਾਰ, ਸਕੂਲ ਅਧਿਆਪਕਾਂ ਅਤੇ ਮੈਨੇਜਮੈਂਟ ਕਮੇਟੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਨੂੰ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
ਇਸ ਉਤਸਵ ਵਿੱਚ ਬਲਾਕ ਨੋਡਲ ਅਫ਼ਸਰ ਰਾਜਪੁਰਾ-2 ਹਰਪ੍ਰੀਤ ਸਿੰਘ ਹੈੱਡਮਾਸਟਰ, ਨਾਇਬ ਸਿੰਘ ਹੈੱਡ ਮਾਸਟਰ ਖੇੜੀ ਗੰਡਿਆਂ, ਸਰਪੰਚ ਢਕਾਂਨਸੂ ਕਲਾਂ ਦਲਜੀਤ ਸਿੰਘ ਅਤੇ ਪੰਚ, ਬਲਾਕ ਰਿਸੋਰਸ ਪਰਸਨ ਜਤਿੰਦਰ ਸਿੰਘ, ਅਨੁਪਮ ਅਤੇ ਰਸ਼ਮੀ, ਸਮੂਹ ਸਟਾਫ, ਸਕੂਲ ਮੈਨੇਜਮੈਂਟ ਕਮੇਟੀ, ਪਿੰਡ ਦੇ ਪਤਵੰਤੇ ਸੱਜਣ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।
ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਨ ਵੱਲੋਂ ਸਭ ਮਾਨਯੋਗ ਮਹਿਮਾਨਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸਮਾਗਮ ਨੂੰ ਯਾਦਗਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।