ਪੰਜਾਬ ਪੁਲਿਸ ਨੇ ਕਤਲ ਕੇਸ ‘ਚ ਸ਼ਾਮਲ ਨੌਜਵਾਨ ਨੂੰ 24 ਘੰਟਿਆਂ ਅੰਦਰ ਕੀਤਾ ਗ੍ਰਿਫ਼ਤਾਰ

ਪੰਜਾਬ

ਜਲੰਧਰ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਇਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਥਾਣਾ ਸ਼ਾਹਕੋਟ ਅਧੀਨ ਪੈਂਦੇ ਪਿੰਡ ਸ਼ੇਖੇਵਾਲ ਵਿੱਚ ਦਰਜ ਇੱਕ ਕਤਲ ਕੇਸ ਵਿੱਚ ਸ਼ਾਮਲ ਇਕ ਨੌਜਵਾਨ ਨੂੰ ਅਪਰਾਧ ਦੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।
ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਅਪਰਾਧੀਆਂ ਵਿਰੁੱਧ ਨਿਰੰਤਰ ਕਾਰਵਾਈ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਅਤੇ ਡੀਐਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਐੱਸਐੱਚਓ ਸ਼ਾਹਕੋਟ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।