ਜਿਲਾ ਕਮੇਟੀ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਮੁਲਾਜ਼ਮਾਂ ਦਾ ਧਰਨੇ ਵਿੱਚ ਪਹੁੰਚਣ ਦਾ ਫੈਸਲਾ
ਮਾਨਸਾ 21 ਫਰਵਰੀ,ਬੋਲੇ ਪੰਜਾਬ ਬਿਊਰੋ :
ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਸੂਬਾ ਕਮੇਟੀ ਵੱਲੋਂ ਫੀਲਡ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ 25 ਫਰਵਰੀ 2025 ਨੂੰ ਮੁੱਖ ਕਾਰਜਕਾਰੀ ਅਧਿਕਾਰੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੁੱਖ ਦਫਤਰ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਦੀ ਤਿਆਰੀ ਲਈ ਜੋਨ ਮਾਨਸਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਮੋਹਿਲ ਅਤੇ ਜਿਲਾ ਜਨਰਲ ਸਕਤੱਰ ਜਸਪਿੰਦਰ ਸਿੰਘ ਰੱਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਆਗੂ ਦਰਸ਼ਨ ਸਿੰਘ ਨੰਗਲ,ਸੁਖਦੇਵ ਸਿੰਘ ਕੋਟਲੀ ,ਜਗਦੇਵ ਸਿੰਘ ਮਾਨਸਾ, ਸੁਬਾਸ਼ ਚੰਦ, ਗੁਰਦੀਪ ਸਿੰਘ ਬੁਢਲਾਡਾ,ਗੁਰਨਾਇਬ ਸਿੰਘ ਗੁਰਚਰਨ ਸਿੰਘ ਬੁਢਲਾਡਾ,ਗੁਰਸੇਵਕ ਸਿੰਘ, ਮਨਪ੍ਰੀਤ ਸਿੰਘ ਭੀਖੀ, ਗੁਰਜੰਟ ਸਿੰਘ ਨਾਗਲਾ,ਬਲਜੀਤ ਸਿੰਘ ਬਰਨਾਲਾ ,ਰਿਸੂਪਾਲ ਮਾਨਸਾ, ਕੁਲਵੰਤ ਸਿੰਘ ਮਾਨਸਾ,ਸੀਰਾ ਸਿੰਘ ਆਦਿ ਸਾਥੀਆਂ ਨੇ ਆਪਣੇ ਸੰਬੋਧਨ ਕਰਦੇ ਦੱਸਿਆ ਕਿ ਫੀਲਡ ਦੇ ਮੁਲਾਜ਼ਮਾਂ ਨੂੰ ਲੈ ਕੇ ਜਥੇਬੰਦੀ ਦੀ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਨਾਲ ਮਿਤੀ 12. 12.24 ਨੂੰ ਜੋ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਹੋਏ ਫੈਸਲਿਆਂ ਸਬੰਧੀ ਨਾਂ ਹੀ ਕੋਈ ਮੁਲਾਜ਼ਮਾਂ ਦੇ ਮਸਲੇ ਹੱਲ ਕੀਤੇ ਗਏ ਹਨ ਤੇ ਨਾ ਹੀ ਉਸ ਮੀਟਿੰਗ ਦੀ ਕੋਈ ਪ੍ਰੋਸੀਡਿੰਗ ਜਾਰੀ ਕੀਤੀ ਗਈ ਹੈ ਤਾਂ ਜੋ ਮੁੱਖ ਦਫਤਰ ਦੀਆਂ ਜਾਰੀ ਹਦਾਇਤਾਂ ਨੂੰ ਦੇਖਦੇ ਹੋਏ ਸਰਕਲ ਪੱਧਰਾਂ ਉੱਤੇ ਫੀਲਡ ਮੁਲਾਜ਼ਮਾਂ ਦੇ ਕੰਮ ਹੋ ਸਕਣ ਆਗੂਆਂ ਨੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਮੀਟਿੰਗ ਦੌਰਾਨ ਹੋਏ ਫੀਲਡ ਮੁਲਾਜ਼ਮਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਮਹਿਕਮਾ ਸੀਵਰੇਜ ਬੋਰਡ ਦੇ ਸਰਵਿਸ ਰੂਲ ਬਣਾਏ ਜਾਣ ਦਰਜਾ ਚਾਰ ਕਰਮਚਾਰੀਆਂ ਤੇ ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ ਕੰਟਰੈਕਟ ਕਰਮਚਾਰੀਆਂ ਦੀਆਂ ਉਜ਼ਰਤਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਫੀਲਡ ਵਿੱਚ ਰੈਗੂਲਰ ਅਤੇ ਕੰਟਰੈਕਟ ਕਰਮਚਾਰੀਆਂ ਨੂੰ ਤਨਖਾਹ ਪਹਿਲ ਦੇ ਆਧਾਰ ਤੇ ਸਮੇਂ ਸਿਰ ਦੇਣ ਦਾ ਪ੍ਰਬੰਧ ਕੀਤਾ ਜਾਵੇ ਸੇਵਾ ਮੁਕਤ ਕਰਮਚਾਰੀਆਂ ਦੇ ਰਹਿੰਦੇ ਬਕਾਏ ਜਲਦੀ ਦਿੱਤੇ ਜਾਣ ਖਾਲੀ ਪਈਆਂ ਪੋਸਟਾਂ ਭਰੀਆਂ ਜਾਣ ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਕੀਤੀ ਜਾਵੇ ਆਦਿ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਕੀਤੇ ਜਾਣ ਸੂਬਾ ਆਗੂ ਸ਼ਿੰਦਰਪਾਲ ਸਿੰਘ ਨੇ ਕਿਹਾ ਕਿ ਜੇਕਰ ਰੋਸ ਧਰਨੇ ਤੋਂ ਪਹਿਲਾਂ ਜਥੇਬੰਦੀ ਨਾਲ ਗੱਲਬਾਤ ਕਰਕੇ ਮਸਲੇ ਹੱਲ ਨਾ ਕੀਤੇ ਗਏ ਤਾਂ ਦਿੱਤੇ ਗਏ ਉਕਤ ਨੋਟਿਸ ਅਨੁਸਾਰ ਮਿਤੀ 25.02.2025 ਨੂੰ ਮੁੱਖ ਦਫਤਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ।