ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਸਦਮਾ, ਪਤਨੀ ਦੀ ਮੌਤ

ਪੰਜਾਬ


ਰਾਏਕੋਟ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਧਰਮਪਤਨੀ ਜਸਪਾਲ ਕੌਰ (59) ਨੇ ਲੰਬੀ ਬੀਮਾਰੀ ਨਾਲ ਜੂਝਦੇ ਹੋਏ ਆਪਣੇ ਪ੍ਰਾਣ ਤਿਆਗ ਦਿੱਤੇ।
ਜਸਪਾਲ ਕੌਰ ਪਿਛਲੇ 15 ਦਿਨਾਂ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ, ਜਿਥੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ, ਅਤੇ ਇਲਾਕੇ ਭਰ ਦੇ ਲੋਕ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।
ਉਨ੍ਹਾਂ ਦਾ ਅੰਤਿਮ ਸਸਕਾਰ 23 ਫ਼ਰਵਰੀ (ਐਤਵਾਰ) ਨੂੰ ਰਾਏਕੋਟ ਦੇ ਸ਼ਿਵਪੁਰੀ ਮੰਦਿਰ ਤਲਾਬ ਵਾਲਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਹ ਸਸਕਾਰ ਉਨ੍ਹਾਂ ਪਰਿਵਾਰਕ ਮੈਂਬਰਾਂ ਦੇ ਅਮਰੀਕਾ ਤੋਂ ਆਉਣ ਉਪਰੰਤ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।