ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਚੰਡੀਗੜ੍ਹ

ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵਚਨਬੱਧ: ਮੁੰਡੀਆ


ਚੰਡੀਗੜ੍ਹ, 22 ਫਰਵਰੀ
,ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਨ ਕੇਂਦਰ ਦੀ ਸਥਾਪਨਾ ਕੀਤੀ ਗਈ ਹੋਈ ਹੈ ਜਿਸ ਵਿੱਚ 31 ਜਨਵਰੀ 2025 ਤੱਕ 1,38,331 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਉਨ੍ਹਾਂ ਵਿੱਚੋਂ ਹੁਣ ਤੱਕ 99.70 ਫੀਸਦੀ ਸ਼ਿਕਾਇਤਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਸੀ।

ਸ. ਮੁੰਡੀਆ ਨੇ ਅੱਗੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ 24×7 ਟੋਲ-ਫਰੀ ਨੰਬਰ 1800-180-2468 ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਖਪਤਕਾਰ ਸੈਂਟਰ ‘ਤੇ ਕਾਲ ਕਰਕੇ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਪਤਾ ਸਕਦੇ ਹਨ ਅਤੇ ਉਨ੍ਹਾਂ ਦੀ ਤਸੱਲੀ ਹੋਣ ‘ਤੇ ਹੀ ਸ਼ਿਕਾਇਤਾਂ ਨੂੰ ਨਿਪਟਾਇਆ ਜਾਂਦਾ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੇਂਡੂ ਵੱਸੋਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਹੂਲਤ ਤੇ ਸੈਨੀਟੇਸ਼ਨ ਸੇਵਾਵਾਂ ਦੇਣ ਲਈ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ। ਲੋਕਾਂ ਨਾਲ ਸਿੱਧਾ ਰਾਬਤਾ ਰੱਖ ਕੇ ਫੀਡਬੈਕ ਵੀ ਹਾਸਲ ਕੀਤੀ ਜਾ ਰਹੀ ਹੈ ਤੇ ਸ਼ਿਕਾਇਤਾਂ ਦਾ ਵੀ ਨਿਪਟਾਰਾ ਤੁਰੰਤ ਕੀਤਾ ਜਾ ਰਿਹਾ ਹੈ।
——-

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।