ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈਣ ।
ਉਨਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋ ਪੈਂਸੇ ਵਜੋਂ ਮਾਹਰ ਵਕੀਲ ਹਨ, ਉਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਕਾਲ ਬਾਖੂਬੀ ਢੰਗ ਨਾਲ ਚਲਾਇਆ ਗਿਆ ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਚਲੇ ਆਏ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ ਅਤੇ ਉਹਨਾਂ ਨੂੰ ਅੰਤਰਿਕ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਨਿਜੀ ਤੌਰ ਤੇ ਮਿਲਣ ਉਪਰੰਤ ਅਸਤੀਫਾ ਵਾਪਸ ਲੈਣ ਲਈ ਵੀ ਅਪੀਲ ਕੀਤੀ ਗਈ।