ਬੇਟੀ ਦੇ ਵਿਆਹ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ


ਅੰਮ੍ਰਿਤਸਰ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਆਪਣੀ ਵੱਡੀ ਬੇਟੀ ਦੇ ਵਿਆਹ ਤੋਂ ਬਾਅਦ ਸਾਬਕਾ ਕੈਬਿਨੇਟ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਬਾਦਲ ਪਰਿਵਾਰ ਵੱਲੋਂ ਹਰਸਿਮਰਤ ਕੌਰ ਨੇ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਹੋ ਰਹੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਹਾਜ਼ਰੀ ਭਰੀ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ ਰਸਦਾਂ ਭੇਟ ਕਰਕੇ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।