ਸਰਕਾਰੀ ਪੌਲੀਟੈਕਨਿਕ ਖੂਨੀ ਮਾਜਰਾ,  ਸੈਂਟਰਲ ਟੂਲ ਰੂਮ ਲੁਧਿਆਣਾ ਦੇ ਸਹਿਯੋਗ ਨਾਲ ਹੁਨਰ ਵਿਕਾਸ ਅਤੇ ਉੱਦਮਤਾ ਲਈ ਟੈਕਨਾਲੋਜੀ ਐਕਸਟੈਂਸ਼ਨ ਸੈਂਟਰ ਸਥਾਪਿਤ ਕਰੇਗਾ

ਪੰਜਾਬ

ਪ੍ਰਿੰਸੀਪਲ ਵੱਲੋਂ ਸੀ ਟੀ ਆਰ ਪ੍ਰਬੰਧਨ ਨਾਲ 10 ਕਰੋੜ ਰੁਪਏ ਦੇ ਆਉਣ ਵਾਲੇ ਪ੍ਰੋਜੈਕਟ ਲਈ ਸਮਝੌਤਾ ਸਹੀਬੰਦ

ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟੈਕਨਾਲੋਜੀ ਨਾਲ ਸਬੰਧਤ ਉੱਨਤ ਅਧਿਐਨ ਅਤੇ ਪ੍ਰੈਕਟੀਕਲ ਸਿੱਖਿਆ ਵਿੱਚ ਪਹਿਲਕਦਮੀ ਕਰਦੇ ਹੋਏ ਭਾਰਤ ਸਰਕਾਰ ਦੀ ਹੱਬ ਐਂਡ ਹੋਪ ਸਕੀਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਖੂਨੀ ਮਾਜਰਾ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਵਿਖੇ ਟੈਕਨਾਲੋਜੀ ਐਕਸਟੈਂਸ਼ਨ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ।
     
       ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਰਵਿੰਦਰ ਸਿੰਘ ਹੁੰਦਲ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ.  ਹਰਜੋਤ ਸਿੰਘ ਬੈਂਸ ਅਤੇ ਡਾਇਰੈਕਟਰ ਅਮਿਤ ਤਲਵਾੜ ਦੀਆਂ ਹਦਾਇਤਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਸਬੰਧੀ ਕੇਂਦਰੀ ਟੂਲ ਰੂਮ ਲੁਧਿਆਣਾ ਦੇ ਮੈਨੇਜਿੰਗ ਡਾਇਰੈਕਟਰ ਏ.ਪੀ.  ਸ਼ਰਮਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀ ਮਾਜਰਾ (ਸ਼ਾਹਬਜ਼ਾਦਾ ਅਜੀਤ ਸਿੰਘ ਨਗਰ) ਦੀ ਪ੍ਰਿੰਸੀਪਲ ਰਕਸ਼ਾ ਕਿਰਨ ਵਿਚਕਾਰ ਸਮਝੌਤਾ ਸਹੀਬੰਦ ਕੀਤਾ ਗਿਆ।

        ਉਨ੍ਹਾਂ ਪ੍ਰਿੰਸੀਪਲ ਮੈਡਮ ਰਕਸ਼ਾ ਕਿਰਨ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਦੇ ਤਕਨੀਕੀ ਗਿਆਨ ਵਿੱਚ ਵਾਧਾ ਕਰਕੇ ਵਿਦੇਸ਼ਾਂ ਵੱਲ ਜਾਣ ਨੂੰ ਰੋਕੇਗਾ, ਜਿਸ ਨਾਲ ਉਹ ਸਵੈ-ਰੁਜ਼ਗਾਰ ਵੱਲ ਹੋਰ ਪ੍ਰੇਰਿਤ ਹੋਣਗੇ।

       ਇਸ ਸਹਿਯੋਗੀ ਪ੍ਰੋਜੈਕਟ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀ ਇੰਚਾਰਜ ਪ੍ਰੋ: ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਇਸ ਸਕੀਮ ਤਹਿਤ ਕਾਲਜ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਟੈਕਨਾਲੋਜੀ ਐਕਸਟੈਂਸ਼ਨ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ ਤਹਿਤ ਇਸ ਖੇਤਰ ਦੀਆਂ ਉਦਯੋਗਿਕ ਇਕਾਈਆਂ ਦੀ ਮੰਗ ਅਨੁਸਾਰ ਸੈਂਟਰਲ ਟੋਲ ਰੂਮ ਲੁਧਿਆਣਾ ਦੇ ਮਾਡਲਾਂ ‘ਤੇ ਅਧਾਰਿਤ ਵਿਸ਼ਵ ਪੱਧਰੀ ਤਕਨੀਕੀ ਵਰਕਸ਼ਾਪ ਸਥਾਪਤ ਕੀਤੀ ਜਾਵੇਗੀ।

      ਪ੍ਰਿੰਸੀਪਲ ਰਕਸ਼ਾ ਕਿਰਨ ਨੇ ਕਿਹਾ ਕਿ ਇਸ ਸਮਝੌਤੇ ਦੇ ਸਫ਼ਲਤਾਪੂਰਵਕ ਮੁਕੰਮਲ ਹੋਣ ਬਾਅਦ ਸ਼ਾਹਬਾਜ਼ਾਦਾ ਅਜੀਤ ਸਿੰਘ ਨਗਰ, ਰੋਪੜ, ਫਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ।ਉਨ੍ਹਾਂ ਕਿਹਾ ਕਿ ਪੌਲੀਟੈਕਨਿਕ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ ਜਾਵੇਗਾ ਅਤੇ ਉਦਯੋਗਾਂ ਦੀਆਂ ਮੰਗਾਂ ਦੇ ਅਨੁਕੂਲ ਬਣਾਇਆ ਜਾਵੇਗਾ।

       ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਸੈਂਟਰਲ ਟੂਲ ਰੂਮ ਇੰਸਟੀਚਿਊਟ ਲੁਧਿਆਣਾ ਦੇ ਸਹਾਇਕ ਡਾਇਰੈਕਟਰ (ਟਰੇਨਿੰਗ) ਜਗਦੀਪ ਸਿੰਘ ਨੇ ਦੱਸਿਆ ਕਿ ਉਪਰੋਕਤ ਕੇਂਦਰ ਵਿੱਚ ਮਕੈਟੋਨਿਕਸ, ਟੂਲ ਐਂਡ ਡਾਈ, ਸਿਵਲ ਇੰਜਨੀਅਰਿੰਗ, ਇਲੈਕਟ੍ਰੀਕਲ ਵਹੀਕਲਜ਼ ਅਤੇ ਕੰਪਿਊਟਰ ਸਾਇੰਸ ਨਾਲ ਸਬੰਧਤ ਆਧੁਨਿਕ ਮਸ਼ੀਨਰੀ ਅਤੇ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ।  ਸਿਖਲਾਈ ਦੇ ਨਾਲ-ਨਾਲ ਇਸ ਯੋਜਨਾ ਤਹਿਤ ਉਤਪਾਦਨ ਇਕਾਈਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ।
      ਪ੍ਰਿੰਸੀਪਲ ਰਕਸ਼ਾ ਕਿਰਨ ਨੇ ਕਿਹਾ ਕਿ ਸੀ.ਟੀ.ਆਰ ਲੁਧਿਆਣਾ ਨਾਲ ਸਹਿਯੋਗ ਪੌਲੀਟੈਕਨਿਕ ਦੇ ਵਿਦਿਆਰਥੀਆਂ ਲਈ ਮਹੱਤਵਪੂਰਨ ਅਤੇ ਲਾਹੇਵੰਦ ਸਾਬਤ ਹੋਵੇਗਾ, ਜਿਨ੍ਹਾਂ ਨੂੰ ਉੱਨਤ ਪ੍ਰੈਕਟੀਕਲ ਅਧਿਐਨ ਦੇ ਮੌਕੇ ਮਿਲਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।