ਤਰਨਤਾਰਨ, 22 ਫਰਵਰੀ,ਬੋਲੇ ਪੰਜਾਬ ਬਿਊਰੋ :
ਤਰਨਤਾਰਨ ਵਿਖੇ ਇੱਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਰੋਹੀ ਪੁਲ ਦੇ ਨੇੜੇ ਬੀਤੀ ਸ਼ਾਮ ਲਗਭਗ 8 ਵਜੇ ਅਚਾਨਕ ਇੱਕ ਸੈਂਟਰੋ ਕਾਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੌਰਾਨ ਕਿਸੇ ਵੀ ਵਿਅਕਤੀ ਨੂੰ ਕੋਈ ਜਾਨਮਾਲ ਦਾ ਨੁਕਸਾਨ ਨਹੀਂ ਹੋਇਆ, ਪਰ ਕਾਰ ਬੁਰੀ ਤਰ੍ਹਾਂ ਸੜ ਕੇ ਰਾਖ ਹੋ ਗਈ।
ਦੇਖਦੇ ਹੀ ਦੇਖਦੇ ਅੱਗ ਇੰਨੀ ਵਧ ਗਈ ਕਿ ਆਸ ਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਵਾਲੇ ਯੰਤਰ ਦੀ ਵਰਤੋਂ ਕਰਕੇ ਇਸ ‘ਤੇ ਕਾਬੂ ਪਾ ਲਿਆ। ਘਟਨਾ ਨੂੰ ਲੈ ਕੇ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸੈਂਟਰੋ ਕਾਰ ਅੱਗ ਦੀ ਲਪੇਟ ਵਿੱਚ ਆ ਕੇ ਸੜ ਗਈ।
