ਜੈਸ਼ੰਕਰ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਸਰਹੱਦੀ ਸ਼ਾਂਤੀ, ਉਡਾਣਾਂ ਤੇ ਮਾਨਸਰੋਵਰ ਯਾਤਰਾ ’ਤੇ ਹੋਈ ਚਰਚਾ

ਨੈਸ਼ਨਲ

ਨਵੀਂ ਦਿੱਲੀ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਦੱਖਣੀ ਅਫਰੀਕਾ ਦੀ ਰਾਜਧਾਨੀ ਜੋਹਾਨਸਬਰਗ ’ਚ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ। ਜੀ-20 ਮੀਟਿੰਗ ਦੌਰਾਨ ਹੋਈ ਇਸ ਗੱਲਬਾਤ ’ਚ ਸਰਹੱਦੀ ਸ਼ਾਂਤੀ, ਕੈਲਾਸ਼ ਮਾਨਸਰੋਵਰ ਯਾਤਰਾ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਿੱਧੀਆਂ ਉਡਾਣਾਂ ਬਹਾਲ ਕਰਨ ’ਤੇ ਚਰਚਾ ਹੋਈ।
ਜੈਸ਼ੰਕਰ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਲਾਕਾਤ ਨਵੰਬਰ ਵਿੱਚ ਪਿਛਲੀ ਗੱਲਬਾਤ ਤੋਂ ਬਾਅਦ ਹੁੰਦੇ ਵਿਕਾਸ ਦੀ ਸਮੀਖਿਆ ਲਈ ਹੋਈ। ਵਿਦੇਸ਼ ਮੰਤਰਾਲੇ ਨੇ ਵੀ ਪੁਸ਼ਟੀ ਕੀਤੀ ਕਿ ਦੋਵਾਂ ਮੰਤਰੀਆਂ ਨੇ ਦੁਵੱਲੇ ਸੰਬੰਧਾਂ, ਜੀ-20 ਅਤੇ ਸ਼ੰਘਾਈ ਸਹਿਯੋਗ ਸੰਗਠਨ (SCO) ’ਤੇ ਵਿਚਾਰ-ਵਟਾਂਦਰਾ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।