ਚੰਡੀਗੜ੍ਹ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਵੱਡੀਆਂ ਹਸਤੀਆਂ ਵੱਲੋਂ ਰਾਜਨੀਤਿਕ ਪਾਰਟੀਆਂ ਬਦਲਣ ਅਤੇ ਉਨ੍ਹਾਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਫਿਲਮ ਇੰਡਸਟਰੀ ਦੀ ਇੱਕ ਵੱਡੀ ਹਸਤੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਦੱਸ ਦਈਏ ਕਿ ਸੋਨੀਆ ਮਾਨ ਅੱਜ ਆਪਣੀ ਰਾਜਨੀਤਿਕ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਸੋਨੀਆ ਮਾਨ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਹੈ।
