ਛੱਤਬੀੜ ਚਿੜੀਆਘਰ ‘ਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ

ਚੰਡੀਗੜ੍ਹ

ਚੰਡੀਗੜ੍ਹ, 23 ਫਰਵਰੀ,ਬੋਲੇ ਪੰਜਾਬ ਬਿਊਰੋ :
ਰਾਜ ਵਿੱਚ ਜੰਗਲੀ ਜੀਵਾਂ ਬਾਰੇ ਵਿਦਿਆਰਥੀਆਂ ਦੀ ਵਧ ਰਹੀ ਦਿਲਚਸਪੀ ਅਤੇ ਗਹਿਰੀ ਰੁਚੀ ਨੂੰ ਦੇਖਦੇ ਹੋਏ, ਸਟੂਡੈਂਟ ਜੂ ਕਲੱਬ ਦੇ ਤਹਿਤ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲੀ ਹੈ।
ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚਕ ਦੀ ਅਗਵਾਈ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਉਠਾਏ ਗਏ ਖਾਸ ਕਦਮਾਂ ਦੇ ਕਾਰਨ, ਕੁੱਲ 939 ਸਰਕਾਰੀ ਸਕੂਲਾਂ ਦੇ ਨਾਲ-ਨਾਲ 403 ਨਿੱਜੀ ਸਕੂਲਾਂ ਨੇ ਮਹਿੰਦਰ ਚੌਧਰੀ ਜੂਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵੀ ਕਿਹਾ ਜਾਂਦਾ ਹੈ, ਦਾ ਦੌਰਾ ਕੀਤਾ ਹੈ।
ਗੌਰਤਲਬ ਹੈ ਕਿ ਇਹ ਦੌਰੇ 22 ਅਪ੍ਰੈਲ 2024 ਤੋਂ 18 ਜਨਵਰੀ 2025 ਦੇ ਵਿਚਕਾਰ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਸਕੂਲਾਂ ਦੇ 50,294 ਅਤੇ ਨਿੱਜੀ ਸਕੂਲਾਂ ਦੇ 39,876 ਵਿਦਿਆਰਥੀ ਸ਼ਾਮਲ ਸਨ। ਵਿਦਿਆਰਥੀਆਂ ਦੀ ਇਹ ਵੱਡੀ ਗਿਣਤੀ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਨਾ ਕੇਵਲ ਰਾਜ ਦੇ ਜੰਗਲੀ ਜੀਵਾਂ ਸਗੋਂ ਵੱਖ-ਵੱਖ ਕਿਸਮ ਦੀ ਵਨਸਪਤੀ ਅਤੇ ਜੀਵ-ਜੰਤੂਆਂ ਪ੍ਰਤੀ ਵਧ ਰਹੀ ਜਿਗਿਆਸਾ ਨੂੰ ਦਰਸਾਉਂਦੀ ਹੈ। ਇਸਦੇ ਨਾਲ ਹੀ, ਇਹ ਰਾਜ ਸਰਕਾਰ ਵੱਲੋਂ ਜੰਗਲੀ ਜੀਵਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਜਾਗਰੂਕਤਾ ਵਧਾਉਣ ਲਈ ਕੀਤੇ ਗਏ ਵਿਸ਼ੇਸ਼ ਯਤਨਾਂ ਨੂੰ ਵੀ ਉਜਾਗਰ ਕਰਦੀ ਹੈ, ਕਿਉਂਕਿ ਜੰਗਲੀ ਜੀਵ ਵੀ ਪ੍ਰਕਿਰਤੀ ਦਾ ਇੱਕ ਮਹੱਤਵਪੂਰਨ ਹਿੱਸਾ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।