ਅੰਮ੍ਰਿਤਸਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸਰਵਨ ਕਰਵਾਇਆ। ਗਿਆਨੀ ਸੁਲਤਾਨ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿੰਨ ਸਿੱਖ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ, ਜਿਸ ’ਤੇ ਸਿੱਖ ਕੌਮ ਹਮੇਸ਼ਾਂ ਮਾਣ ਮਹਿਸੂਸ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਹਜੂਰੀ ਰਾਗੀ ਭਾਈ ਰਾਵਿੰਦਰ ਸਿੰਘ, ਭਾਈ ਸ਼ੌਕੀਨ ਸਿੰਘ ਤੇ ਭਾਈ ਲਖਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਇਤਿਹਾਸ ਸਰਵਨ ਕਰਵਾਇਆ ਗਿਆ।

ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਸੰਗਤਾਂ ਨੂੰ ਆਪਣੇ ਵਡੇਰਿਆਂ ਦੇ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਜੀਵਨ ਸੇਧਾਂ ਨਿਰਧਾਰਤ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਸ. ਸੁਖਜਿੰਦਰ ਸਿੰਘ ਸੁਭਾਨਪੁਰ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਭਾਈ ਅਮਰੀਕ ਸਿੰਘ ਲਤੀਫ਼ਪੁਰ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਨਿਭਾਈ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਸੁਰਜੀਤ ਸਿੰਘ ਰਾਣਾ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁੱਖੀ, ਸ. ਗੁਰਤਿੰਦਰਪਾਲ ਸਿੰਘ, ਸ. ਅਜੈ ਸਿੰਘ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਸ. ਸੁਖਜਿੰਦਰ ਸਿੰਘ ਸੁਭਾਨਪੁਰ, ਚੇਅਰਮੈਨ ਸ. ਨਰਿੰਦਰ ਸਿੰਘ, ਖ਼ਜ਼ਾਨਚੀ ਸ. ਗਰੀਬ ਸਿੰਘ, ਸੈਕਟਰੀ ਸ. ਜਸਵਿੰਦਰ ਸਿੰਘ ਮਾਹਣਾ, ਸੂਬੇਦਾਰ ਅਜੀਤ ਸਿੰਘ ਸੁਭਾਨਪੁਰ, ਸਾਬਕਾ ਪ੍ਰਧਾਨ ਸ. ਰਘਬੀਰ ਸਿੰਘ ਸੁਭਾਨਪੁਰ, ਸ. ਹਿੰਮਤ ਸਿੰਘ ਸਰਪੰਚ, ਸ. ਰਘਬੀਰ ਸਿੰਘ ਬੱਬੀ, ਸਾਬਕਾ ਚੇਅਰਮੈਨ ਸ. ਸਤਨਾਮ ਸਿੰਘ ਟਾਹਲੀ, ਵਾਇਸ ਪ੍ਰਧਾਨ ਸ. ਸੁਰਿੰਦਰ ਸਿੰਘ, ਸਾਬਕਾ ਸੈਕਟਰੀ ਸ. ਸੁਰਿੰਦਰ ਸਿੰਘ ਰਿੱਪੀ, ਮਹਿੰਦਰ ਸਿੰਘ ਮਹਿੰਮਦਪੁਰ, ਸ. ਜਸਬੀਰ ਸਿੰਘ ਬਿੱਟੂ ਮਨਸੂਹਾ, ਸ. ਕੁਲਬੀਰ ਸਿੰਘ ਬੀਰਾ, ਸ. ਭੁਪਿੰਦਰ ਸਿੰਘ ਬੌਬੀ ਨੌਰੰਗਪੁਰ, ਸ. ਸੁਖਵਿੰਦਰ ਸਿੰਘ ਸੁੱਖਾ ਅੰਬਾਲਾ, ਸ. ਗੁਰਮੀਤ ਸਿੰਘ ਵੱਡੀ ਮਿਆਣੀ, ਸ. ਬਲਦੇਵ ਸਿੰਘ, ਸ. ਗੁਰਪ੍ਰਤਾਪ ਸਿੰਘ ਚੀਮਾਂ, ਪਰਮਿੰਦਰਜੀਤ ਸਿੰਘ ਜਲੰਧਰ, ਬੀਬੀ ਰਜਿੰਦਰ ਸਿੰਘ ਸੁਭਾਨਪੁਰ, ਬੀਬੀ ਅਕਵਿੰਦਰ ਕੌਰ ਸੁਭਾਨਪੁਰ, ਬੀਬੀ ਪ੍ਰਭਜੋਤ ਕੌਰ ਭੈਣ ਜੀ, ਬੀਬੀ ਕੁਲਦੀਫ ਸਿੰਘ ਅਹਿਮਦਪੁਰ, ਬੀਬੀ ਨਰਿੰਦਰ ਕੌਰ ਟਾਹਲੀ, ਬੀਬੀ ਸਰਬਜੀਤ ਕੌਰ, ਬੀਬੀ ਪਰਮਿੰਦਰ ਕੌਰ, ਬੀਬੀ ਅਮਰਜੀਤ ਕੌਰ ਨੌਰੰਗਪੁਰ, ਬੀਬੀ ਸੁਰਿੰਦਰ ਕੌਰ ਵੱਡੀ ਮਿਆਣੀ, ਬੀਬੀ ਕੁਲਵੰਤ ਕੌਰ, ਬੀਬੀ ਜੋਗਿੰਦਰ ਕੌਰ ਸਮੇਤ ਸੰਗਤ ਮੌਜੂਦ ਸੀ।