ਆਮ ਆਦਮੀ ਪਾਰਟੀ ਦੇ 32 ਵਿਧਾਇਕ ਸਾਡੇ ਸੰਪਰਕ ‘ਚ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਸ਼ੁਰੂ ਹੋ ਗਿਆ ਹੈ।ਸ਼ੈਸ਼ਨ ਤੋਂ ਪਹਿਲਾਂ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ। ਹਾਲਾਂਕਿ, ਉਨ੍ਹਾਂ ਨੇ ਸਾਫ਼ ਕੀਤਾ ਕਿ ਉਨ੍ਹਾਂ ਦਾ ਇਰਾਦਾ ਸਰਕਾਰ ਤੋੜਨ ਦਾ ਨਹੀਂ ਹੈ। ਬਾਜਵਾ ਨੇ ਕਿਹਾ, “ਇਹ ਸਰਕਾਰ ਝੂਠ ਬੋਲ ਬੋਲ ਕੇ ਲੋਕਾਂ ਦੀ ਨਜ਼ਰਾਂ ‘ਚੋਂ ਪਹਿਲਾਂ ਹੀ ਡਿੱਗ ਚੁੱਕੀ ਹੈ।”
ਉਨ੍ਹਾਂ ਨੇ ਦਸੰਬਰ ਵਿੱਚ ਵਿਧਾਨ ਸਭਾ ਦਾ ਸੈਸ਼ਨ ਨਾ ਬੁਲਾਉਣ ‘ਤੇ ਵੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਬਾਜਵਾ ਨੇ ਕਿਹਾ, “ਜਦੋਂ ਬਜਟ ਸੈਸ਼ਨ ਬੁਲਾਉਣਾ ਚਾਹੀਦਾ ਸੀ, ਤਾਂ ਸਿਰਫ਼ ਦੋ ਦਿਨਾਂ ਦਾ ਸੈਸ਼ਨ ਬੁਲਾ ਕੇ ਬੁੱਤਾ ਸਾਰਿਆ ਜਾ ਰਿਹਾ ਹੈ।”
ਉਨ੍ਹਾਂ ਕਿਹਾ ਕਿ “ਸਾਰੇ ਮੋਰਚਿਆਂ ‘ਤੇ ਸਰਕਾਰ ਫੇਲ੍ਹ ਹੋ ਚੁੱਕੀ ਹੈ। ਪੰਜਾਬ ਦੀ ਕਾਨੂੰਨ-ਵਿਵਸਥਾ ਪਹਿਲਾਂ ਹੀ ਖਸਤਾਹਾਲ ਸੀ, ਹੁਣ ਵਿੱਤੀ ਹਾਲਾਤ ਵੀ ਹੱਥੋਂ ਨਿਕਲ ਰਹੇ ਹਨ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।