ਜ਼ੀਰਾ ਵਿਖੇ ਮੋਟਰਸਾਈਕਲ ਸਵਾਰਾਂ ਨੇ ਜਵੈਲਰੀ ਦੀ ਦੁਕਾਨ ‘ਤੇ ਚਲਾਈਆਂ ਗੋਲੀਆਂ

ਪੰਜਾਬ

ਜ਼ੀਰਾ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਜ਼ੀਰਾ ਦੇ ਰੇਲਵੇ ਰੋਡ ਸਥਿਤ ਜਵੈਲਰੀ ਦੀ ਦੁਕਾਨ ‘ਤੇ ਅੱਜ ਸਵੇਰੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ, ਜਿਸ ਕਾਰਨ ਇਲਾਕੇ ਦੇ ਲੋਕ ਬਹੁਤ ਡਰ ਗਏ।
ਜਾਣਕਾਰੀ ਅਨੁਸਾਰ ਜਿਵੇਂ ਹੀ ਸਵੇਰੇ 10 ਵਜੇ ਜਵੈਲਰੀ ਦੀ ਦੁਕਾਨ ਦਾ ਸ਼ਟਰ ਖੋਲਿਆ ਗਿਆ ਤਾਂ 2 ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਵੱਲੋਂ ਦੁਕਾਨ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਲੱਗਣ ਦੇ ਕਾਰਨ ਦੁਕਾਨ ਦੇ ਬਾਹਰ ਲੱਗਾ ਸ਼ੀਸ਼ਾ ਟੁੱਟ ਗਿਆ।ਇਸ ਗੋਲੀਬਾਰੀ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਮੌਕੇ ‘ਤੇ ਪਹੁੰਚੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੇ ਕਿਹਾ ਕਿ ਪੁਲਿਸ ਨੂੰ ਜਲਦੀ ਤੋਂ ਜਲਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਜੇਕਰ ਐਸਾ ਨਾ ਹੋਇਆ ਤਾਂ ਪੂਰਾ ਬਜ਼ਾਰ ਬੰਦ ਕਰ ਦਿੱਤਾ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।