ਚੰਡੀਗੜ੍ਹ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ (24 ਫਰਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਬਜਟ ਇਜਲਾਸ ਤੋਂ ਠੀਕ ਪਹਿਲਾਂ ਹੋ ਰਿਹਾ ਇਜਲਾਸ ਹੰਗਾਮਾ ਭਰਪੂਰ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਅਤੇ ਨਸ਼ਿਆਂ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ।
ਇਸ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ 12 ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ।ਇਸ ਦੌਰਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ 5 ਵਿਧਾਇਕ ਇਜਲਾਸ ਵਿੱਚ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆ, ਤਰੁਨਪ੍ਰੀਤ ਸਿੰਘ ਸੌਂਦ, ਡਾ: ਰਵਜੋਤ ਸਿੰਘ ਅਤੇ ਮਹਿੰਦਰ ਸਿੰਘ ਸ਼ਾਮਲ ਹਨ।
