ਹੁਸ਼ਿਆਰਪੁਰ, 24 ਫਰਵਰੀ, ਬੋਲੇ ਪੰਜਾਬ ਬਿਊਰੋ :
ਮਹਾਸ਼ਿਵਰਾਤਰੀ ਉਤਸਵ ਦੇ ਮੌਕੇ ‘ਤੇ 25 ਫਰਵਰੀ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਆਈਏਐਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਕੀਤੀ ਗਈ ਹੈ। ਜਿਨ੍ਹਾਂ ਸਕੂਲਾਂ ਤੇ ਕਾਲਜਾਂ ‘ਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ 25 ਫਰਵਰੀ ਨੂੰ ਹੋਣ ਵਾਲੀਆਂ ਹਨ, ਉਨ੍ਹਾਂ ਵਿਚ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ:/ਐਲੀ.ਸਿੱ.) ਹੁਸ਼ਿਆਰਪੁਰ ਨੂੰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸ ਦੇਈਏ ਕਿ ਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਇਹ ਛੁੱਟੀ ਕੀਤੀ ਗਈ ਹੈ। ਇਸ ਕਾਰਨ 25 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅੱਧੇ ਦਿਨ ਲਈ ਛੁੱਟੀ ਰਹੇਗੀ।