ਪਟਨਾ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਬਿਹਾਰ ਦੇ ਮਸੌੜੀ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 7 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਨੂਰਾ ਕਵਾਰ ਨੇੜੇ, ਮਸੋਧੀ-ਪਿਤਮਸ ਰੋਡ ’ਤੇ ਵਾਪਰਿਆ।ਇੱਥੇ ਇੱਕ ਤੇਜ਼ ਰਫ਼ਤਾਰ ਬੇਕਾਬੂ ਟਰੱਕ ਆਟੋ ਨਾਲ ਟਕਰਾ ਗਿਆ।
ਚਸ਼ਮਦੀਦਾਂ ਅਨੁਸਾਰ, ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ 10 ਫੁੱਟ ਹੇਠਾਂ ਪਾਣੀ ਨਾਲ ਭਰੇ ਟੋਏ ’ਚ ਜਾ ਡਿੱਗਾ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਫ਼ਰਾਰ ਹੋ ਗਿਆ, ਜਿਸ ਦੀ ਭਾਲ ਜਾਰੀ ਹੈ।
