ਪਟਨਾ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਦੇ ਭਾਗਲਪੁਰ ਪਹੁੰਚਣਗੇ, ਜਿੱਥੇ ਉਹ ਕਿਸਾਨਾਂ ਲਈ ਵੱਡਾ ਤੋਹਫ਼ਾ ਲੈ ਕੇ ਆ ਰਹੇ ਹਨ। ਪ੍ਰਧਾਨ ਮੰਤਰੀ “ਕਿਸਾਨ ਸਨਮਾਨ ਨਿਧੀ ਯੋਜਨਾ” ਦੀ 19ਵੀਂ ਕਿਸ਼ਤ ਜਾਰੀ ਕਰਨਗੇ, ਜਿਸ ਤਹਿਤ 9.8 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 22 ਹਜ਼ਾਰ ਕਰੋੜ ਰੁਪਏ ਟਰਾਂਸਫ਼ਰ ਕੀਤੇ ਜਾਣਗੇ।
ਇਸ ਮਹੱਤਵਪੂਰਨ ਇਵੈਂਟ ਦੌਰਾਨ, ਪ੍ਰਧਾਨ ਮੰਤਰੀ ਮੋਦੀ ਦੇ ਨਾਲ ਰਾਜਪਾਲ ਆਰਿਫ਼ ਮੁਹੰਮਦ ਖਾਨ, ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮੰਤਰੀ ਜੀਤਨ ਰਾਮ ਮਾਂਝੀ, ਰਾਜੀਵ ਰੰਜਨ ਸਿੰਘ (ਲੱਲਨ ਸਿੰਘ), ਗਿਰੀਰਾਜ ਸਿੰਘ, ਤੇ ਚਿਰਾਗ ਪਾਸਵਾਨ ਸਮੇਤ ਹੋਰ ਅਹਿਮ ਹਸਤੀਆਂ ਵੀ ਮੌਜੂਦ ਹੋਣਗੀਆਂ।
