ਚੰਡੀਗੜ੍ਹ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਕੈਡਰ ਦੇ 5 ਖੇਤੀਬਾੜੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦੁਆਰਾ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਧਰਮਿੰਦਰਜੀਤ ਸਿੰਘ ਨੂੰ ਮੁੱਖ ਖੇਤੀਬਾੜੀ ਅਧਿਕਾਰੀ ਸੰਗਰੂਰ, ਕੁਲਵੰਤ ਸਿੰਘ ਨੂੰ ਮੁੱਖ ਖੇਤੀਬਾੜੀ ਅਧਿਕਾਰੀ ਫਰੀਦਕੋਟ, ਹਰਕੰਵਲਪ੍ਰੀਤਪਾਲ ਸਿੰਘ ਨੂੰ ਮੁੱਖ ਖੇਤੀਬਾੜੀ ਅਧਿਕਾਰੀ ਕਪੂਰਥਲਾ, ਜਗਦੀਸ਼ ਸਿੰਘ ਨੂੰ ਮੁੱਖ ਖੇਤੀਬਾੜੀ ਅਧਿਕਾਰੀ ਬਠਿੰਡਾ ਅਤੇ ਜਗਸੀਰ ਸਿੰਘ ਨੂੰ ਮੁੱਖ ਖੇਤੀਬਾੜੀ ਅਧਿਕਾਰੀ ਬਰਨਾਲਾ ਵਿੱਚ ਤਾਇਨਾਤ ਕੀਤਾ ਗਿਆ ਹੈ।
